ਸ਼੍ਰੇਣੀਆਂ
Uncategorized

ਮੁੱਖ ਮੰਤਰੀ ਕੈਪਟਨ ਵੱਲੋਂ ਪੰਜਾਬ ਲਈ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਲਾਕਡਾਊਨ ਨੂੰ ਹੌਲੀ-ਹੌਲੀ ਘੱਟ ਕੀਤਾ ਜਾ ਰਿਹਾ ਹੈ। ਲਾਕਡਾਊਨ5 ‘ਚ ਲੋਕਾਂ ਨੂੰ ਹੋਰ ਰਾਹਤ ਦਿੱਤੀ ਜਾਵੇਗੀ। ਅੱਜ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਇਸ ਲਈ ਸੋਸ਼ਲ ਡਿਸਟੈਂਸਿੰਗ ਜ਼ਰੂਰੀ ਹੈ। ਹੁਣ ਤਕ ਮਾਸਕ ਅਤੇ ਸੋਸ਼ਲ ਡਿਸਟੈਂਸਿੰਗ ਦੇ ਨਿਯਮ ਤੋੜਨ ਵਾਲੇ 36,820 ਤੋਂ ਵੱਧ ਲੋਕਾਂ ਨੂੰ ਜੁਰਮਾਨਾ ਕੀਤਾ ਹੈ।

ਨੌਕਰੀਆਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਇੰਡਸਟਰੀ ‘ਚ 85 ਫੀਸਦੀ ਚੱਲ ਪਈ ਹੈ ਅਤੇ ਲੇਬਰ ਵੀ ਉੱਥੇ ਹੀ ਕੰਮ ਕਰ ਰਹੀ ਹੈ। ਅੱਗੇ ਝੋਨੇ ਦੀ ਬਿਜਾਈ ਸ਼ੁਰੂ ਹੋਣੀ ਹੈ, ਉੱਥੇ ਹੀ ਲੇਬਰ ਲੱਗਣੀ ਹੈ। ਕੋਈ ਖੇਤੀਬਾੜੀ ਨਾਲ ਸਬੰਧਿਤ ਹਨ, ਕੋਈ ਇੰਡਸਟਰੀ ਨਾਲ ਸਬੰਧਿਤ ਹਨ। ਇਸ ਤੋਂ ਇਲਾਵਾ ਮਲਟੀ ਨੈਸ਼ਨਲ ਕੰਪਨੀ ਪੰਜਾਬ ਵਿੱਚ ਪਹਿਲਾਂ ਹੀ ਲਿਆਂਦੀ ਗਈ ਹੈ।

ਲਾਕਡਾਊਨ-5 ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤਕ ਲਾਕਡਾਊਨ ਖੋਲ੍ਹ ਦਿੱਤਾ ਗਿਆ ਹੈ ਅਤੇ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ। ਸ਼ਾਮ ਨੂੰ 7 ਵਜੇ ਤੋਂ ਸਵੇਰੇ 7 ਵਜੇ ਤਕ ਕੇਂਦਰ ਸਰਕਾਰ ਨੇ ਲਾਕਡਾਊਨ ਲਗਾਇਆ ਹੋਇਆ ਹੈ। ਸਾਡੀ ਕੋਸ਼ਿਸ਼ ਹੈ ਕਿ ਅੱਗੇ ਲੋਕਾਂ ਨੂੰ ਇਸ ਤੋਂ ਵੀ ਵੱਧ ਰਾਹਤ ਦਿੱਤੀ ਜਾਵੇ। ਇਸ ਬਾਰੇ ਉਨ੍ਹਾਂ ਨੇ ਡਾਕਟਰਾਂ ਅਤੇ ਆਪਣੇ ਸਲਾਹਕਾਰਾਂ ਨਾਲ ਗੱਲ ਕੀਤੀ ਹੈ। ਅੱਗੇ ਲਾਕਡਾਊਨ ਬਾਰੇ ਕੇਂਦਰ ਸਰਕਾਰ ਕੀ ਐਲਾਨ ਕਰਦੀ ਹੈ, ਇਸ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ‘ਚ ਕਮਿਊਨਿਟੀ ਸਪਰੈਡ ਹੋ ਰਹੀ ਹੈ। ਅੰਮ੍ਰਿਤਸਰ ‘ਚ ਕੱਲ੍ਹ 7 ਕੇਸ ਨਵੇਂ ਆਏ, ਇਕ ਨਵਾਂ ਕੇਸ ਹੈ ਜਿਹੜਾ ਬਾਹਰੋਂ ਆਇਆ ਅਤੇ ਛੇ ਅਜਿਹੇ ਕੇਸ ਹਨ ਜੋ ਇਕ-ਦੂਜੇ ਨੂੰ ਮਿਲ ਕੇ ਆਏ ਹਨ। ਡਾਕਟਰ ਜੋ ਕਹਿ ਰਹੇ ਹਨ, ਉਹੀ ਠੀਕ ਹੈ। ਇਹ ਖ਼ਤਰਨਾਕ ਚੀਜ਼ ਹੈ।

ਰਾਜ ‘ਚ ਪ੍ਰਾਈਵੇਟ ਬੱਸਾਂ ਚਲਾਉਣ ਦੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਵੱਲੋਂ ਪ੍ਰਾਈਵੇਟ ਬੱਸਾਂ ਬਾਰੇ ਸਾਡੇ ਵੱਲੋਂ ਕੋਈ ਰੁਕਾਵਟ ਨਹੀਂ ਹੈ। ਬੱਸਾਂ ਚਲਾਉਣ ਬਾਰੇ ਹੁਣ ਬੱਸ ਮਾਲਕਾਂ ਨੇ ਫ਼ੈਸਲਾ ਕਰਨਾ ਹੈ।

ਉਨ੍ਹਾਂ ਹਿਕਾ ਕਿ ਜਿਹੜੇ ਲੋਕ ਬਾਹਰੋਂ ਆ ਰਹੇ ਹਨ, ਉਨ੍ਹਾਂ ਨੂੰ ਚੈੱਕ ਕੀਤਾ ਜਾ ਰਿਹਾ ਹੈ। ਜਿਨ੍ਹਾਂ ‘ਚ ਕੋਈ ਲੱਛਣ ਨਹੀਂ ਹਨ, ਉਨ੍ਹਾਂ ‘ਚ ਘਰ ‘ਚ 14 ਦਿਨ ਰੱਖਿਆ ਜਾ ਰਿਹਾ ਹੈ। ਮੈਡੀਕਲ ਸੰਭਾਲ ਅਧੀਨ ਇਹ ਘਰਾਂ ‘ਚ ਰਹਿਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਲੋਕ ਪ੍ਰਸ਼ਾਸਨ ਨੂੰ ਬਿਨਾਂ ਦੱਸੇ ਆਪਣੇ ਘਰਾਂ ‘ਚ ਆ ਕੇ ਰਹਿ ਰਹੇ ਹਨ, ਉਨ੍ਹਾਂ ਨੂੰ ਅਫ਼ਸਰਾਂ ਨੂੰ ਜ਼ਰੁਰ ਦੱਸਿਆ ਜਾਵੇ।

ਪੰਜਾਬ ‘ਚ ਕੋਰੋਨਾ ਟੈਸਟਾਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਟੈਸਟ ਕਿੱਟਾਂ ਸਾਊਥ ਕੋਰੀਆ ਤੇ ਚੀਨ ਤੋਂ ਮੰਗਵਾਈਆਂ ਗਈਆਂ ਸਨ, ਜੋ ਠੀਕ ਨਹੀਂ ਸਨ ਅਤੇ ਉਹ ਵਾਪਸ ਕਰ ਦਿੱਤੀਆਂ ਹਨ। ਹੁਣ ਆਪਣੇ ਤੌਰ ‘ਤੇ 7000 ਡਾਇਰੈਕਟ ਟੈਸਟ ਰੋਜ਼ਾਨਾ ਕਰ ਰਹੇ ਹਾਂ।

ਉਨ੍ਹਾਂ ਕਿਹਾ ਕਿ ਵਿਦੇਸ਼ ‘ਚ ਫਸੇ ਲੋਕਾਂ ਲਈ ਫਲਾਈਟਾਂ ਚਲਾਈਆਂ ਗਈਆਂ ਹਨ। ਦੁਬਈ ਤੋਂ ਤਿੰਨ ਫਲਾਈਟਾਂ ਸ਼ੁਰੂ ਹੋ ਗਈਆਂ ਹਨ। ਪੂਨਾ ਹੈਦਰਾਬਾਦ ਫਲਾਈਟਾਂ ਵੀ ਜਲਦੀ ਸ਼ੁਰੂ ਹੋ ਜਾਣਗੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਲਈ ਜੋ ਹੋ ਸਕਦਾ ਹੈ ਅਸੀਂ ਕਰਾਂਗੇ।

ਖ਼ਾਲਿਸਤਾਨ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਦੇ ਸ਼ਖਤ ਖ਼ਿਲਾਫ਼ ਹਨ। ਉਹ ਪੰਜਾਬ ਦੇ ਹਾਲਾਤ ਮੁੜ ਖ਼ਰਾਬ ਨਹੀਂ ਹੋਣ ਦੇਣਗੇ ਅਤੇ ਇਸ ਖ਼ਿਲਾਫ਼ ਸਖ਼ਤ ਕਾਰਵਾਈ ਕਰਨਗੇ। ਕਿਸੇ ਵੀ ਸੂਰਤ ਵਿੱਚ ਪੰਜਾਬ ਦਾ ਨੁਕਸਾਨ ਨਹੀਂ ਹੋਣ ਦੇਣਗੇ। ਪੰਜਾਬ ‘ਚ ਪਹਿਲਾਂ ਹੀ ਖ਼ਾਲਸਤਾਨੀਆਂ ਕਾਰਨ ਬਹੁਤ ਨੁਕਸਾਨ ਸਹਿਣਾ ਪਿਆ ਹੈ। ਅਜਿਹੇ ਬੰਦਿਆਂ ਨੂੰ ਪੰਜਾਬ ‘ਚ ਵੜਨ ਨਹੀਂ ਦਿੱਤਾ ਜਾਵੇਗਾ।

ਟਿੱਪਣੀ ਕਰੋ ਜਾਂ ਕੁਝ ਪੁੱਛੋ

ਆਪਣੀ ਜਾਣਕਾਰੀ ਹੇਠਾਂ ਭਰੋ ਜਾਂ ਦਾਖਲੇ ਲਈ ਕਿਸੇ ਆਈਕਨ 'ਤੇ ਕਲਿੱਕ ਕਰੋ:

WordPress.com ਲੋਗੋ

ਤੁਸੀਂ WordPress.com ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ /  ਬਦਲੋ )

Google photo

ਤੁਸੀਂ Google ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ /  ਬਦਲੋ )

Twitter picture

ਤੁਸੀਂ Twitter ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ /  ਬਦਲੋ )

Facebook photo

ਤੁਸੀਂ Facebook ਦੇ ਖਾਤੇ ਦੀ ਮਦਦ ਨਾਲ ਟਿੱਪਣੀ ਕਰ ਰਹੇ ਹੋ। ਬਾਹਰ ਹੋਵੋ /  ਬਦਲੋ )

Connecting to %s